ਨਿਊਜ਼ੀਲੈਂਡ ਦੇ ਆਕਲੈਂਡ ਵਿਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਜੈਸਿੰਡ ਆਰਡਰਨ ਨੇ ਪੂਰੇ ਦੇਸ਼ ਵਿਚ ਲਾਕਡਾਊਨ ਦਾ ਐਲਾਨ ਕੀਤਾ ਹੈ। ਇਕ ਪ੍ਰੈਸ ਕਾਨਫਰੰਸ ਵਿਚ ਜੈਸਿੰਡਾ ਆਰਡਰਨ ਨੇ ਕਿਹਾ ਕਿ ਆਕਲੈਂਡ ਵਿਚ ਪੂਰੇ ਸੱਤ ਦਿਨਾਂ ਦੀ ਤਾਲਾਬੰਦੀ ਰਹੇਗੀ।

ਇਸ ਦੇ ਨਾਲ ਹੀ ਦੂਜੇ ਸ਼ਹਿਰਾਂ ਵਿਚ ਤਾਲਾਬੰਦੀ ਤਿੰਨ ਦਿਨਾਂ ਲਈ ਹੋਵੇਗੀ, ਜੋ ਅੱਜ ਰਾਤ ਤੋਂ ਲਾਗੂ ਹੋ ਜਾਵੇਗ। ਉਹਨਾਂ ਨੇ ਸਾਰਿਆਂ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਹੈ। ਤਾਲਾਬੰਦੀ ਦੌਰਾਨ ਸਾਰੇ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ। ਨਿਊਜ਼ੀਲੈਂਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਕਲੈਂਡ ਵਿਚ ਪਾਏ ਗਏ ਇਕ ਸੰਕਰਮਿਤ ਵਿਚ ਕੋਰੋਨਾ ਦੇ ਡੈਲਟਾ ਪਲੱਸ ਰੂਪ ਦੇ ਲੱਛਣ ਹਨ। ਹਾਲਾਂਕਿ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।

ਦੱਸ ਦਈਏ ਕਿ ਨਿਊਜ਼ੀਲੈਂਡ ਨੇ ਵੱਡੇ ਪੱਧਰ ‘ਤੇ ਵਾਇਰਸ ਨੂੰ ਕੰਟਰੋਲ ਕੀਤਾ ਹੈ। ਇਹੀ ਕਾਰਨ ਹੈ ਕਿ ਮਹਾਂਮਾਰੀ ਦੌਰਾਨ ਦੇਸ਼ ਦੀ ਆਰਥਿਕਤਾ ਤੇਜ਼ੀ ਨਾਲ ਠੀਕ ਹੋ ਗਈ ਹੈ। ਹਾਲਾਂਕਿ ਨਿਊਜ਼ੀਲੈਂਡ ਵਿਚ ਕੋਰੋਨਾ ਟੀਕਾਕਰਨ ਦੀ ਰਫ਼ਤਾਰ ਬਹੁਤ ਹੌਲੀ ਹੈ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਅਜਿਹਾ ਦੇਸ਼ ਹੈ ਜਿੱਥੇ ਸਭ ਤੋਂ ਪਹਿਲਾਂ ਲਾਕਡਾਊਨ ਖੋਲ੍ਹਿਆ ਗਿਆ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਨਿਊਜ਼ੀਲੈਂਡ ਦੇ ਆਕਲੈਂਡ ਵਿਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਜੈਸਿੰਡ ਆਰਡਰਨ ਨੇ ਪੂਰੇ ਦੇਸ਼ ਵਿਚ ਲਾਕਡਾਊਨ ਦਾ ਐਲਾਨ ਕੀਤਾ ਹੈ। ਇਕ ਪ੍ਰੈਸ ਕਾਨਫਰੰਸ ਵਿਚ …
Wosm News Punjab Latest News