ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਕਈ ਤਰ੍ਹਾਂ ਦੇ ਰਸਤੇ ਅਪਣਾਏ ਜਾ ਰਹੇ ਹਨ,ਉਥੇ ਹੀ ਅੱਜ ਕੱਲ ਵਿਦੇਸ਼ ਜਾਣ ਦੇ ਨਾਮ ਉਪਰ ਧੋਖਾਧੜੀ ਦੇ ਮਾਮਲਿਆਂ ਵਿੱਚ ਵੀ ਆਏ ਦਿਨ ਵਾਧਾ ਹੋ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਲੱਖਾਂ ਦੀ ਠੱਗੀ ਮਾਰੀ ਜਾ ਰਹੀ ਹੈ। ਜਿਸ ਕਾਰਨ ਕਈ ਪਰਿਵਾਰ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।

ਇਸ ਤਰਾਂ ਦੇ ਮਾਨਸਿਕ ਤਣਾਅ ਦੇ ਸ਼ਿਕਾਰ ਉਹ ਮੁੰਡੇ ਵੀ ਹੋ ਰਹੇ ਹਨ ਜਿਨ੍ਹਾਂ ਨੂੰ ਆਸ ਪਾਸ ਕੁੜੀ ਨਾਲ ਵਿਆਹ ਕਰਵਾ ਕੇ ਕੈਨੇਡਾ ਭੇਜਣ ਦੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਲੜਕੀ ਵੱਲੋਂ ਧੋਖਾ ਦਿੱਤੇ ਜਾਣ ਕਾਰਨ ਅਜਿਹੇ ਮੁੰਡਿਆਂ ਵੱਲੋਂ ਖੁ-ਦ-ਕੁ-ਸ਼ੀ ਕੀਤੇ ਜਾਣ ਦੇ ਮਾਮਲੇ ਵਿਚ ਸਾਹਮਣੇ ਆਏ ਹਨ।ਹੁਣ ਲਵਪ੍ਰੀਤ ਖੁਦਕੁਸ਼ੀ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਹੋਈ ਹੈ।

ਬੇਅੰਤ ਕੌਰ ਅਤੇ ਲਵਪ੍ਰੀਤ ਦੇ ਮਾਮਲੇ ਵਿਚ ਉਸ ਸਮੇਂ ਨਵਾਂ ਮੋੜ ਆਇਆ, ਜਦੋਂ ਬੇਅੰਤ ਕੌਰ ਦੇ ਪਰਵਾਰਕ ਮੈਂਬਰਾਂ ਵੱਲੋਂ ਇਸ ਸਾਰੀ ਘਟਨਾ ਬਾਰੇ ਮੀਡੀਆ ਦੇ ਰੂਬਰੂ ਹੁੰਦੇ ਹੋਏ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਹੈ। ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਲੜਕੇ ਦੀ ਮੌਤ ਕੁਦਰਤੀ ਹੋਈ ਹੈ ਜਿਸ ਨੂੰ ਹੁਣ ਲੜਕੇ ਪਰਿਵਾਰ ਵੱਲੋਂ ਖੁਦਕੁਸ਼ੀ ਦਾ ਨਾਮ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਲੜਕੇ ਦੀ ਮੌਤ ਹੋਣ ਤੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਆਉਣ ਲਈ ਆਖਿਆ ਗਿਆ ਅਤੇ ਉਹਨਾਂ ਵੱਲੋਂ ਵੀ ਸਹੁਰੇ ਪਰਿਵਾਰ ਹੋਣ ਦੇ ਨਾਤੇ ਸਾਰੀਆਂ ਰਸਮਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਇਸ ਬਾਰੇ ਉਨ੍ਹਾਂ ਨਾਲ ਕੋਈ ਵੀ ਗੱਲ ਨਹੀਂ ਕੀਤੀ ਗਈ ਕਿ ਲੜਕੇ ਵੱਲੋਂ ਖੁ-ਦ-ਕੁ-ਸ਼ੀ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਗਲ ਦੀ ਪੁਸ਼ਟੀ ਵੀ ਕੀਤੀ ਕਿ ਲੜਕੇ ਵੱਲੋਂ ਲੜਕੀ ਤੋਂ ਪੈਸੇ ਮੰਗਵਾਏ ਜਾਂਦੇ ਸਨ ਅਤੇ ਮਹਿੰਗੇ ਫੋਨ ਦੀ ਡਿਮਾਂਡ ਵੀ ਕੀਤੀ ਜਾਂਦੀ ਸੀ।

ਉਨ੍ਹਾਂ ਦੱਸਿਆ ਕਿ ਤਾਲਾਬੰਦੀ ਹੋਣ ਦੇ ਕਾਰਨ ਲੜਕੀ ਵੱਲੋਂ ਇਸ ਵਾਸਤੇ ਅਪਲਾਈ ਨਹੀਂ ਕੀਤਾ ਗਿਆ ਸੀ। ਜਿਸ ਵਾਸਤੇ ਲੜਕੇ ਵੱਲੋਂ ਦਬਾਅ ਬਣਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਲੜਕੀ ਵੱਲੋਂ ਲਗਾਤਾਰ ਲੜਕੇ ਨਾਲ ਗੱਲਬਾਤ ਕੀਤੀ ਜਾ ਰਹੀ ਸੀ ਅਤੇ ਹੁਣ ਲੜਕੀ ਦੇ ਪਰਿਵਾਰ ਨੇ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੁਆਰਾ ਗੱਲਬਾਤ ਵੀ ਕੀਤੀ ਜਾਂਦੀ ਸੀ ਅਤੇ ਉਸ ਨੂੰ ਭੇਜੇ ਗਏ ਪੈਸੇ ਵਿਖਾਏ ਗਏ ਹਨ। ਇਹ ਸਭ ਲੜਕੀ ਅਤੇ ਲੜਕੇ ਵੱਲੋਂ ਕੀਤੀ ਗਈ ਚੈਟ ਤੋਂ ਸਾਹਮਣੇ ਆਇਆ ਹੈ। ਲੜਕੀ ਦੇ ਪਰਿਵਾਰ ਵੱਲੋਂ ਵੀ ਇਨਸਾਫ਼ ਦੀ ਮੰਗ ਕੀਤੀ ਗਈ ਹੈ।
ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਕਈ ਤਰ੍ਹਾਂ ਦੇ ਰਸਤੇ ਅਪਣਾਏ ਜਾ ਰਹੇ ਹਨ,ਉਥੇ ਹੀ ਅੱਜ ਕੱਲ ਵਿਦੇਸ਼ ਜਾਣ ਦੇ ਨਾਮ ਉਪਰ ਧੋਖਾਧੜੀ ਦੇ ਮਾਮਲਿਆਂ …
Wosm News Punjab Latest News