ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ‘ਚ ਕੁਝ ਮਹੀਨੇ ਹੀ ਰਹਿ ਗਏ ਹਨ। ਹੁਣ ਖ਼ਬਰ ਹੈ ਕਿ ਸੂਬੇ ‘ਚ ਵੱਡੀ ਗਿਣਤੀ ‘ਚ ਦਿੱਗਜ ਨੇਤਾ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ‘ਚੋਂ ਕਈ ਆਗੂ ਪਹਿਲਾਂ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।
ਹਾਲ ਹੀ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਨੇ ਹਾਲ ਹੀ ‘ਚ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾਈ ਹੈ।ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਪੰਜਾਬੀ ਗਾਇਕ ਅਤੇ ਮਸ਼ਹੂਰ ਹਸਤੀਆਂ ਭਾਜਪਾ ਦੇ ਸੰਪਰਕ ਵਿੱਚ ਹਨ।
ਰਿਪੋਰਟ ਮੁਤਾਬਕ ਕਰੀਬ 15 ਤੋਂ 20 ਲੋਕ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਪਹਿਲਾਂ ਵੀ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧ ਰੱਖ ਚੁੱਕੇ ਹਨ। ਰਿਪੋਰਟ ਮੁਤਾਬਕ ਸੂਤਰਾਂ ਨੇ ਦੱਸਿਆ ਹੈ ਕਿ ਚਾਰ ਗਾਇਕਾਂ ਸਮੇਤ ਇਹ ਸਾਰੇ ਲੋਕ ਇਸ ਹਫਤੇ ਪੰਜਾਬ ‘ਚ ਪਾਰਟੀ ‘ਚ ਸ਼ਾਮਲ ਹੋਣਗੇ।
ਸੂਤਰਾਂ ਨੇ ਕਿਹਾ, ”ਬਹੁਤ ਸਾਰੇ ਲੋਕ ਭਾਜਪਾ ‘ਚ ਸ਼ਾਮਲ ਹੋ ਰਹੇ ਹਨ, ਇਸ ‘ਚ ਕੁਝ ਸਮਾਂ ਲੱਗੇਗਾ। 4-5 ਦਿਨਾਂ ਵਿਚ ਯਾਨੀ ਹਫ਼ਤੇ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ।2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਨਾਲ ਪੂਰਨ ਬਹੁਮਤ ਹਾਸਲ ਕਰਕੇ 10 ਸਾਲ ਪੁਰਾਣੀ ਭਾਜਪਾ-ਅਕਾਲੀ ਦਲ ਦੀ ਸੱਤਾ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 20 ਸੀਟਾਂ ਜਿੱਤ ਕੇ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ।
117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਨੂੰ 15 ਅਤੇ ਭਾਜਪਾ ਨੂੰ ਸਿਰਫ਼ 3 ਸੀਟਾਂ ਮਿਲੀਆਂ ਸਨ। ਸੂਬੇ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੋਈ ਤਕਰਾਰ ਤੋਂ ਬਾਅਦ ਕੈਪਟਨ ਨੇ ਪਾਰਟੀ ਤੋਂ ਦੂਰੀ ਬਣਾ ਲਈ ਸੀ। ਸਾਬਕਾ ਸੀਐਮ ਦੀ ਤਰਫੋਂ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਸੂਬੇ ਵਿੱਚ ਸਿਆਸੀ ਸਮੀਕਰਨ ਬਦਲ ਗਏ ਹਨ।
ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ‘ਚ ਕੁਝ ਮਹੀਨੇ ਹੀ ਰਹਿ ਗਏ ਹਨ। ਹੁਣ ਖ਼ਬਰ ਹੈ ਕਿ ਸੂਬੇ ‘ਚ ਵੱਡੀ ਗਿਣਤੀ ‘ਚ ਦਿੱਗਜ ਨੇਤਾ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ …
Wosm News Punjab Latest News