ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰੇ ਦੌਰਾਨ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ।
ਅੱਜ ਇੱਥੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ , ਡੀ.ਜੀ.ਐਸ.ਸੀ. ਪ੍ਰਦੀਪ ਅਗਰਵਾਲ ਡੀਪੀਆਈ ਕੁਲਜੀਤ ਸਿੰਘ ਮਾਹੀ ਨਾਲ ਮੀਟਿੰਗ ਦੌਰਾਨ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਜੋਂ ਰੱਖਿਆ ਗਿਆ ਹੈ । ਉਨਾਂ ਕਿਹਾ ਕਿ ਇਸ ਵਾਰ ਦੇ ਬਜਟ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਲਈ 423 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।
ਪੰਜਾਬ ਰਾਜ ਵਿੱਚ ਬਣਾਏ ਜਾਣ ਵਾਲੇ ਸਕੂਲ ਆਫ਼ ਐਮੀਨੈਂਸ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਕਰਾਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਨਾਂ ਸਕੂਲਾਂ ਦੀ ਸ਼ੁਰੂਆਤ ਜਲਦ ਤੋਂ ਜਲਦ ਕੀਤੀ ਜਾ ਸਕੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰੇ ਦੌਰਾਨ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਦੇ ਹੁਕਮ …