Breaking News
Home / Punjab / ਹੁਣ ਭਗਵੰਤ ਮਾਨ ਨੇ ਕਰਤਾ ਇਹ ਕਾਰਨਾਮਾ-ਪੂਰੀ ਦੁਨੀਆਂ ਕਰਤੀ ਹੈਰਾਨ

ਹੁਣ ਭਗਵੰਤ ਮਾਨ ਨੇ ਕਰਤਾ ਇਹ ਕਾਰਨਾਮਾ-ਪੂਰੀ ਦੁਨੀਆਂ ਕਰਤੀ ਹੈਰਾਨ

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵਿੱਟਰ ‘ਤੇ ਇੱਕ ਮਿਲੀਅਨ ਫੌਲੋਅਰਜ਼ ਦੇ ਕਲੱਬ ‘ਚ ਸ਼ਾਮਲ ਹੋ ਗਏ ਹਨ। ਭਗਵੰਤ ਮਾਨ ਪੰਜਾਬ ਦੇ ਤੀਜੇ ਅਜਿਹੇ ਨੇਤਾ ਹਨ, ਜਿਨ੍ਹਾਂ ਨੇ ਟਵਿੱਟਰ ‘ਤੇ 10 ਲੱਖ ਫੌਲੋਅਰਜ਼ ਦੇ ਕਲੱਬ ‘ਚ ਆਪਣੀ ਜਗ੍ਹਾ ਬਣਾਈ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਦੋ ਨੇਤਾਵਾਂ ਦੇ ਟਵਿੱਟਰ ‘ਤੇ 10 ਲੱਖ ਫੌਲੋਅਰਜ਼ ਹੋ ਚੁੱਕੇ ਹਨ। ਦਰਅਸਲ ਭਗਵੰਤ ਮਾਨ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਟਵਿੱਟਰ ‘ਤੇ 10 ਲੱਖ ਤੋਂ ਵੱਧ ਫੌਲੋਅਰਜ਼ ਹਨ।

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਦੇ ਫਾਲੋਅਰਜ਼ ਤੇਜ਼ੀ ਨਾਲ ਵਧੇ ਹਨ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਦੇ ਕਰੀਬ 6 ਲੱਖ ਫੌਲੋਅਰਜ਼ ਸਨ ਪਰ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਗਿਣਤੀ ਤੇਜ਼ੀ ਨਾਲ ਵਧੀ ਹੈ। ਜੇਕਰ ਪੰਜਾਬ ਦੇ ਹੋਰਨਾਂ ਆਗੂਆਂ ਦੀ ਗੱਲ ਕਰੀਏ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਵਿੱਚ ਚੌਥੇ ਨੰਬਰ ’ਤੇ ਹਨ।

ਇਸ ਦੇ ਨਾਲ ਹੀ ਟਵਿੱਟਰ ‘ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ 2.72 ਲੱਖ ਫੌਲੋਅਰਜ਼ ਹਨ ਜਦਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ 2.51 ਲੱਖ ਫੌਲੋਅਰਜ਼ ਹਨ। ਇਸ ਸਿਲਸਿਲੇ ‘ਚ ਬਿਕਰਮ ਸਿੰਘ ਮਜੀਠੀਆ ਦੇ ਟਵਿਟਰ ‘ਤੇ 99,600 ਫੌਲੋਅਰਜ਼ ਹਨ। ਇਸ ਤੋਂ ਇਲਾਵਾ ਕਾਂਗਰਸ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਦੇ 68,500 ਫੌਲੋਅਰਜ਼ ਹਨ।

ਦੱਸ ਦੇਈਏ ਕਿ ਭਗਵੰਤ ਮਾਨ ਨੇ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਨਾਲ ਮਾਨ ਸੂਬੇ ਦੇ 17ਵੇਂ ਮੁੱਖ ਮੰਤਰੀ ਬਣ ਗਏ ਹਨ। ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਦੋ ਵਾਰ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।

ਇਸ ਦੇ ਨਾਲ ਹੀ ਸਹੁੰ ਚੁੱਕਣ ਤੋਂ ਬਾਅਦ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ਤੋਂ ਆਪਣੇ ਸੰਬੋਧਨ ‘ਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੀ ਉਹੀ ਲੜਾਈ ਲੜ ਰਹੀ ਹੈ, ਜੋ ਭਗਤ ਸਿੰਘ ਨੇ ਲੜੀ ਸੀ।

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵਿੱਟਰ ‘ਤੇ ਇੱਕ ਮਿਲੀਅਨ ਫੌਲੋਅਰਜ਼ ਦੇ ਕਲੱਬ ‘ਚ ਸ਼ਾਮਲ ਹੋ ਗਏ ਹਨ। ਭਗਵੰਤ ਮਾਨ ਪੰਜਾਬ ਦੇ ਤੀਜੇ ਅਜਿਹੇ ਨੇਤਾ ਹਨ, ਜਿਨ੍ਹਾਂ ਨੇ ਟਵਿੱਟਰ …

Leave a Reply

Your email address will not be published. Required fields are marked *