ਕੋਰੋਨਾ ਦੇ ਵਧਦੇ ਕੇਸਾਂ ਦਰਮਿਆਨ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਜੁਰਮਾਨ ਲਗਾਇਆ ਜਾਵੇਗਾ। ਪਬਲਿਕ ਟਰਾਂਸਪੋਰਟ ਜਿਵੇਂ ਬੱਸਾਂ, ਟੈਕਸੀਆਂ, ਆਟੋ ਰਿਕਸ਼ਾ ਵਿਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਜਨਤਕ ਥਾਵਾਂ ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰ, ਦੁਕਾਨਾਂ ਦੇ ਨਾਲ-ਨਾਲ ਸਾਰੀਆਂ ਸਿੱਖਿਅਕ ਸੰਸਥਾਵਾਂ ‘ਤੇ ਵਿਚ ਵੀ ਮਾਸਕ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਸਾਰੇ ਸਰਕਾਰੀ ਤੇ ਨਿੱਜੀ ਦਫਤਰਾਂ ਵਿਚ ਵੀ ਬਿਨਾਂ ਮਾਸਕ ਦੇ ਐਂਟਰੀ ਬੈਨ ਹੋਵੇਗੀ। ਜੇਕਰ ਜੁਰਮਾਨਾ ਨਾ ਦਿੱਤਾ ਤਾਂ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ। ਇਸੇ ਤਹਿਤ ਸਾਰੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਲਾਗੂ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਉਪਰੋਕਤ ਹੁਕਮਾਂ ਦੀ ਪਾਲਣਾ ਕਰਵਾਉਣ ਦੀ ਜ਼ਿੰਮੇਵਾਰੀ ਨਗਰ ਨਿਗਮ ਦੇ ਐੈਡੀਸ਼ਨਲ/ਜੁਆਇੰਟ ਕਮਿਸ਼ਨਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ, ਐੱਮਓਐੱਚ, ਨਗਰ ਨਿਗਮ, ਮੈਡੀਕਲ ਅਫਸਰ, ਥਾਣਾ ਐੱਸਐੱਚਓ ਤੇ ਡੀਸੀ ਵੱਲੋਂ ਤਾਇਨਾਤ ਅਧਿਕਾਰੀਆਂ ਦੀ ਹੋਵੇਗੀ।
ਪ੍ਰਸ਼ਾਸਕ ਬੀਐੱਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਟੀ ਯੂਟੀ ਦੀ ਸਟੇਟ ਐਗਜ਼ੀਕਿਊਟਿਵ ਕਮੇਟੀ ਦੇ ਚੇਅਰਪਰਸਨ ਹੋਣ ਵਜੋਂ ਜਾਰੀ ਕੀਤੇ ਹਨ। ਸ਼ਹਿਰ ਵਿਚ ਹੁਣ ਤੱਕ 91,998 ਲੋਕ ਕੋਰੋਨਾ ਪਾਜ਼ੀਟਿਵ ਆ ਚੁੱਕੇ ਹਨ। ਨਾਲ ਹੀ 90,978 ਲੋਕ ਠੀਕ ਵੀ ਹੋ ਗਏ ਹਨ। ਕੋਰੋਨਾ ਪ੍ਰਭਾਵਿਤ 1,165 ਲੋਕਾਂ ਦੀ ਜਾਨ ਹੁਣ ਤੱਕ ਜਾ ਚੁੱਕੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੋਰੋਨਾ ਦੇ ਵਧਦੇ ਕੇਸਾਂ ਦਰਮਿਆਨ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਜੁਰਮਾਨ ਲਗਾਇਆ ਜਾਵੇਗਾ। ਪਬਲਿਕ ਟਰਾਂਸਪੋਰਟ ਜਿਵੇਂ ਬੱਸਾਂ, ਟੈਕਸੀਆਂ, ਆਟੋ ਰਿਕਸ਼ਾ ਵਿਚ …