Breaking News
Home / Punjab / ਜ਼ੇਲ੍ਹ ਚ’ ਬੈਠੇ ਰਾਮ ਰਹੀਮ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਜ਼ੇਲ੍ਹ ਚ’ ਬੈਠੇ ਰਾਮ ਰਹੀਮ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਐਸਆਈਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਹੈ। ਪੁਲਿਸ ਨੇ ਤ੍ਰਿਸ਼ੋਲ ਕਲੋਨੀ ਸਿਰਸਾ ਦੇ ਹਰਸ਼ ਧੂਰੀ, ਸੰਦੀਪ ਬਰੇਟਾ ਤੇ ਪ੍ਰਦੀਪ ਕਲੇਰ ਖਿਲਾਫ ਕੇਸ ਦਰਜ ਕੀਤਾ ਹੈ, ਜੋ ਗੁਰਮੀਤ ਦੇ ਨਾਲ ਕੈਂਪ ਦੀ ਰਾਸ਼ਟਰੀ ਕਮੇਟੀ ਵਿੱਚ ਸ਼ਾਮਲ ਹਨ। ਪੁਲਿਸ ਡੇਰਾ ਮੁਖੀ ਤੋਂ ਪੁੱਛਗਿੱਛ ਕਰੇਗੀ ਜੋ ਪ੍ਰੋਡਕਸ਼ਨ ਵਾਰੰਟ ‘ਤੇ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

ਐਸਆਈਟੀ ਦੇ ਮੁਖੀ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਕਿਹਾ ਕਿ ਡੇਰੇ ਸਿਰਸਾ ਦੇ ਨਿਰਦੇਸ਼ਾਂ ’ਤੇ ਬੇਅਦਬੀ ਕੀਤੀ ਗਈ ਸੀ। ਡੇਰੇ ਦੀ ਨੈਸ਼ਨਲ ਕਮੇਟੀ ਦੇ ਤਿੰਨਾਂ ਮੈਂਬਰਾਂ ਦੀ ਗ੍ਰਿਫਤਾਰੀ ਲਈ ਪੰਜਾਬ ਤੇ ਹਰਿਆਣਾ ਵਿੱਚ ਛਾਪੇ ਮਾਰੇ ਜਾ ਰਹੇ ਹਨ। ਗੁਰਮੀਤ ਦੀ ਗ੍ਰਿਫਤਾਰੀ ਤੋਂ ਬਾਅਦ ਪੰਚਕੂਲਾ ਵਿੱਚ ਹੋਈ ਹਿੰਸਾ ਵਿੱਚ ਇਨ੍ਹਾਂ ਤਿੰਨਾਂ ‘ਤੇ ਗੰਭੀਰ ਦੋਸ਼ ਹਨ।1 ਜੂਨ, 2015 ਨੂੰ ਪਿੰਡ ਬੁਰਜ ਜਵਾਹਰ ਸਿੰਘ (ਫਰੀਦਕੋਟ) ਦੇ ਗੁਰੂਦੁਆਰਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣ ਤੋਂ ਬਾਅਦ ਹੁਣ ਤੱਕ ਕੀਤੀ ਗਈ ਜਾਂਚ ਦਾ ਚਲਾਨ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕਰ ਦਿੱਤਾ ਗਿਆ ਹੈ। ਇਸ ਵਿੱਚ 11 ਵਿਅਕਤੀਆਂ ਖ਼ਿਲਾਫ਼ ਇਲਜ਼ਾਮ ਲਾਏ ਗਏ ਹਨ। ਗੁਰਮੀਤ ਰਾਮ ਰਹੀਮ ‘ਤੇ ਠੋਸ ਤੱਥਾਂ ਦੇ ਅਧਾਰ ‘ਤੇ ਦੋਸ਼ ਲਗਾਏ ਗਏ ਹਨ, ਗ੍ਰਿਫਤਾਰ ਕੀਤੇ ਗਏ ਸਾਰੇ ਲੋਕਾਂ ਦੇ ਬਿਆਨ ਤੇ ਸਬੂਤ ਪੁਲਿਸ ਕੋਲ ਹਨ।

ਡੀਆਈਜੀ ਨੇ ਦੱਸਿਆ ਕਿ 2007 ਤੋਂ ਬਾਅਦ ਮਾਲਵਾ ਖੇਤਰ ਵਿੱਚ ਡੇਰੇ ਦਾ ਦਬਦਬਾ ਤੇਜ਼ੀ ਨਾਲ ਵੱਧ ਰਿਹਾ ਸੀ। ਇਸੇ ਦੌਰਾਨ 2015 ਵਿੱਚ ਡੇਰਾ ਮੁਖੀ ਦੀ ‘ਐਮਐਸਜੀ’ ਫਿਲਮ ਰਿਲੀਜ਼ ਹੋਈ ਸੀ, ਜਿਸ ਨੂੰ ਲੈ ਕੇ ਡੇਰਾ ਪ੍ਰੇਮੀਆਂ ਤੇ ਕੁਝ ਸਿੱਖ ਸੰਗਠਨਾਂ ‘ਚ ਟਕਰਾਅ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਡੇਰਾ ਹੈੱਡਕੁਆਰਟਰ ਸਿਰਸਾ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਬਦਲੇ ‘ਚ ਸ੍ਰੀ ਗੁਰੂ ਗਰੰਥ ਸਾਹਿਬ ਦੇ ਸਰੂਪ ਚੋਰੀ ਕਰਕੇ ਚਾਰ ਮਹੀਨਿਆਂ ਤਕ ਲੁਕੋ ਕੇ ਰੱਖੇ।

ਮਜੀਠੀਆ ਨੇ ਕਹਿ ‘ਤੀ ਓਹੀ ਗੱਲ, “ਨਹੀਂ ਤਾਂ ਅਸੀਂ ਤੋੜ ਦੇਵਾਂਗੇ ਭਾਜਪਾ ਨਾਲੋਂ ਨਾਤਾ” – ਫਿਰ 25 ਸਤੰਬਰ, 2015 ਨੂੰ ਪਿੰਡ ਗੁਰ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪੋਸਟਰ ਲਗਾਏ ਗਏ ਸਨ ਜਿਸ ਵਿਚ ਸਿੱਖਾਂ ਪ੍ਰਤੀ ਕਈ ਅਪਮਾਨਜਨਕ ਤੇ ਭੜਕਾਊ ਸ਼ਬਦ ਸਨ। ਇਸ ਤੋਂ ਬਾਅਦ 12 ਅਕਤੂਬਰ,2015 ਨੂੰ ਪਾਵਨ ਗ੍ਰੰਥ ਦੇ ਕੁਝ ਅੰਗ ਬਰਗਾੜੀ ਦੇ ਗੁਰੂਦੁਆਰਾ ਸਾਹਿਬ ਦੇ ਬਾਹਰ ਖਿੰਡੇ ਹੋਏ ਮਿਲੇ।

ਅੱਜ ਹੋਏਗਾ ਨਵੇਂ ਅਕਾਲੀ ਦਲ ਦਾ ਐਲਾਨ, ਢੀਂਡਸਾ ਬਣੇ ਸਕਦੇ ਪ੍ਰਧਾਨ – ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਵਿੱਚ ਗ੍ਰਿਫਤਾਰ ਡੇਰਾ ਪ੍ਰੇਮੀ ਰਣਦੀਪ ਸਿੰਘ ਉਰਫ ਨੀਲਾ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ ਤੇ ਨਿਸ਼ਾਨ ਸਿੰਘ ਵਾਸੀ ਫਰੀਦਕੋਟ ਨੂੰ 20 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।ਡੀਆਈਜੀ ਖਟੜਾ ਦੀ ਅਗਵਾਈ ਵਾਲੀ ਐਸਆਈਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੋਰੀ ਤੋਂ ਬਾਅਦ ਬਰਗੜੀ ‘ਚ ਪੋਸਟਰ ਲਾ ਕੇ ਤੇ ਫਿਰ ਪਵਿੱਤਰ ਸਰੂਪ ਦੀ ਭੰਨਤੋੜ ਦੀ ਜਾਂਚ ਕਰ ਰਹੀ ਹੈ। ਤਿੰਨੋਂ ਮਾਮਲਿਆਂ ‘ਚ ਵੱਖਰੇ ਕੇਸ ਦਰਜ ਕੀਤੇ ਗਏ। ਇਕ ਹੋਰ ਐਸਆਈਟੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ‘ਚ ਬਣਾਈ ਗਈ ਹੈ, ਜੋ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੂਰਾ ‘ਚ ਗੋਲੀਕਾਂਡ ਦੀ ਜਾਂਚ ਕਰ ਰਹੀ ਹੈ।news source: abpsanjha

The post ਜ਼ੇਲ੍ਹ ਚ’ ਬੈਠੇ ਰਾਮ ਰਹੀਮ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ appeared first on Sanjhi Sath.

ਐਸਆਈਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਹੈ। ਪੁਲਿਸ ਨੇ ਤ੍ਰਿਸ਼ੋਲ ਕਲੋਨੀ ਸਿਰਸਾ …
The post ਜ਼ੇਲ੍ਹ ਚ’ ਬੈਠੇ ਰਾਮ ਰਹੀਮ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *