ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਇਨਸਾਫ਼ ਦੀ ਮੰਗ ਲਈ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਨਵਾਂ ਗੀਤ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਗੀਤ ਨੂੰ ਬਲਾਕ ਕਰਨ ਦਾ ਕਾਰਨ ਕਾਪੀਰਾਈਟ ਵਿਵਾਦ ਦੱਸਿਆ ਗਿਆ ਹੈ। 8 ਅਕਤੂਬਰ ਨੂੰ ਰਿਲੀਜ਼ ਹੋਏ ਜੈਨੀ ਦੇ ਇਸ ਗੀਤ ਨੇ ਪੰਜਾਬ ਦੀ ਸਿਆਸਤ ’ਚ ਹਲਚਲ ਮਚਾ ਦਿੱਤੀ ਹੈ। ਇਸ ਗੀਤ ਦਾ ਟਾਈਟਲ ‘ਲੈਟਰ ਟੂ ਮੁੱਖ ਮੰਤਰੀ’ ਹੈ।
ਇਸ ਗੀਤ ’ਚ ਜੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਚਾਰ ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ਼ ਕਿੱਥੇ ਹੈ।ਉਧਰ, ਹੁਣ ਗਾਇਕਾ ਜੈਨੀ ਜੌਹਲ ਨੇ ਆਪਣੇ ਇੰਸਟਾਗ੍ਰਾਮ ਉਤੇ ਲਿਖਿਆ ਹੈ ਕਿ ਹੁਣ ਇਹ ਕਲਮ ਨਹੀਂ ਰੁਕੇਗੀ, ਹੋਰ ਗੀਤ ਆਉਣਗੇ। ਉਸ ਨੇ ਲਿਖਿਆ ਹੈ-ਕਲਮ ਨਹੀਂ ਰੁਕੇਗੀ, ਨਿੱਤ ਨਵਾਂ ਹੁਣ ਗਾਣਾ ਆਊ…
ਉਸ ਨੇ ਗੀਤ ਨੂੰ ਪਸੰਦ ਕਰਨ ਵਾਲਿਆਂ ਦਾ ਧੰਨਵਾਦ ਵੀ ਕੀਤਾ ਹੈ। ਦੱਸ ਦਈਏ ਕਿ ਇਸ ਗੀਤ ਨੂੰ ਖ਼ੁਦ ਜੈਨੀ ਨੇ ਲਿਖਿਆ ਹੈ ਅਤੇ ਇਸ ਦਾ ਸੰਗੀਤ ਪ੍ਰਿੰਸ ਸੱਗੂ ਨੇ ਦਿੱਤਾ ਹੈ। ਜੈਨੀ ਦਾ ਇਹ ਗੀਤ 8 ਅਕਤੂਬਰ ਸ਼ਨਿਚਰਵਾਰ ਨੂੰ ਹੀ ਯੂਟਿਊਬ ’ਤੇ ਰਿਲੀਜ਼ ਹੋਇਆ ਸੀ।
ਗੀਤ ਵਿੱਚ ਮੁੱਖ ਮੰਤਰੀ ਗੁਜਰਾਤ ’ਚ ਵੋਟਾਂ ਲਈ ਘੁੰਮਣ ਅਤੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਇਨਸਾਫ਼ ਦੀ ਉਡੀਕ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਰਿਕਾਰਡ ਜਿੱਤ ਦਾ ਵੀ ਜ਼ਿਕਰ ਹੈ। ਗੀਤ ਵਿੱਚ ਗਾਇਕਾ ਨੇ ਸਵਾਲ ਕੀਤਾ ਹੈ ਕਿ ਸਿੱਧੂ ਦੀ ਸੁਰੱਖਿਆ ’ਚ ਕਟੌਤੀ ਕਰ ਕੇ ਤਾਰੀਫ਼ ਲੁੱਟਣ ਵਾਲਿਆਂ ਦੀ ਸੂਚੀ ਜਨਤਕ ਕਰਨ ਵਾਲੇ ਅਫ਼ਸਰਾਂ ਦਾ ਅਜੇ ਤੱਕ ਖ਼ੁਲਾਸਾ ਕਿਉਂ ਨਹੀਂ ਕੀਤਾ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਇਨਸਾਫ਼ ਦੀ ਮੰਗ ਲਈ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਨਵਾਂ ਗੀਤ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਗੀਤ ਨੂੰ ਬਲਾਕ ਕਰਨ ਦਾ ਕਾਰਨ …