2 ਸਤੰਬਰ ਨੂੰ ਬੌਲੀਵੁੱਡ ਤੇ ਟੀਵੀ ਅਦਾਕਾਰ ਸਿਧਾਰਥ ਸ਼ੁਕਲਾ ਦੀ ਮੌਤ ਦੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਸੀ। ਸਿਧਾਰਥ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਕੀਤਾ ਗਿਆ। ਫੈਨਜ਼ ਦੇ ਨਾਲ ਸਿਤਾਰੇ ਵੀ ਸਿਧਾਰਥ ਮੌਤ ਤੋਂ ਬੇਹੱਦ ਦੁਖੀ ਹਨ। ਇਸ ਦੌਰਾਨ, ਰੈਸਲਰ ਅਤੇ ਹਾਲੀਵੁੱਡ ਅਦਾਕਾਰ ਜੌਹਨ ਸੀਨਾ ਨੇ ਸਿਧਾਰਥ ਸ਼ੁਕਲਾ ਲਈ ਇੱਕ ਪੋਸਟ ਸਾਂਝੀ ਕੀਤੀ ਹੈ।
ਦਰਅਸਲ, ਜੌਹਨ ਸੀਨਾ ਨੇ ਅੱਜ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸਿਧਾਰਥ ਸ਼ੁਕਲਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਜੌਹਨ ਸੀਨਾ ਨੇ ਸਿਧਾਰਥ ਦੀ ਬਲੈਕ ਐਂਡ ਵਾਈਟ ਤਸਵੀਰ ਸ਼ੇਅਰ ਕੀਤੀ ਹੈ। ਹਾਲਾਂਕਿ ਜੌਹਨ ਸੀਨਾ ਵਲੋਂ ਇਸ ਪੋਸਟ ਦੇ ਨਾਲ ਕੁਝ ਲਿਖਿਆ ਨਹੀਂ ਗਿਆ। ਸਿਧਾਰਥ ਲਈ ਜੌਹਨ ਦੀ ਸ਼ਰਧਾਂਜਲੀ ਪੋਸਟ ਨੂੰ ਬਾਲੀਵੁੱਡ ਦੇ ਕਈ ਸਿਤਾਰਿਆਂ ਵਲੋਂ ਵੀ ਲਾਇਕ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ, ਇਸ ਤੋਂ ਪਹਿਲਾਂ ਵੀ ਜੌਹਨ ਸੀਨਾ ਨੇ ਬਿਨਾਂ ਟਾਈਟਲ ਦੇ ਕਈ ਬਾਲੀਵੁੱਡ ਹਸਤੀਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਖੈਰ ਜੌਹਨ ਸੀਨਾ ਨੇ ਆਪਣੀ ਇਸ ਪੋਸਟ ਦੇ ਨਾਲ ਲੱਖਾਂ ਭਾਰਤੀਆਂ ਦਾ ਦਿਲ ਜਿੱਤਿਆ ਹੈ ਤੇ ਇਸਦੇ ਨਾਲ ਹੀ ਸਿਧਾਰਥ ਸ਼ੁਕਲਾ ਪ੍ਰਤੀ ਰਿਸਪੈਕਟ ਦਿਖਾਈ ਹੈ।
ਫੈਨਜ਼ ਅਜੇ ਵੀ ਸਿਧਾਰਥ ਦੀ ਮੌਤ ਦਾ ਵਿਸ਼ਵਾਸ ਨਹੀਂ ਕਰ ਰਹੇ। ਹਰ ਦਿਲ ਚਾਹੁੰਦਾ ਹੈ ਕਿ ਕਿਸੇ ਵੀ ਤਰ੍ਹਾਂ ਸਿਧਾਰਥ ਵਾਪਸ ਆਵੇ। ਸਿਧਾਰਥ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਜਿੱਥੇ ਕੁਝ ਫੈਨਜ਼ ਦੀ ਸਿਹਤ ਵਿਗੜਨ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਕੁਸ਼ਾਲ ਟੰਡਨ ਨੇ ਸੋਸ਼ਲ ਮੀਡੀਆ ਨੂੰ ਉਦਾਸ ਹੋ ਕੇ ਅਲਵਿਦਾ ਕਹਿ ਦਿੱਤਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
2 ਸਤੰਬਰ ਨੂੰ ਬੌਲੀਵੁੱਡ ਤੇ ਟੀਵੀ ਅਦਾਕਾਰ ਸਿਧਾਰਥ ਸ਼ੁਕਲਾ ਦੀ ਮੌਤ ਦੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਸੀ। ਸਿਧਾਰਥ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਕੀਤਾ ਗਿਆ। ਫੈਨਜ਼ ਦੇ ਨਾਲ …
Wosm News Punjab Latest News